Jagpreet Singh   (✍️Jagpreet Singh)
268 Followers · 39 Following

read more
Joined 7 April 2019


read more
Joined 7 April 2019
29 APR 2023 AT 8:33

Hanji YQ Family
Kiwe o sare ??

-


31 JAN 2022 AT 8:49

ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ ॥
ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ ॥੧੭੫॥
✍️ਭਗਤ ਕਬੀਰ ਜੀ

ਹੇ ਕਬੀਰ! ਜਦੋਂ ਮਨੁੱਖ ਪਰਮਾਤਮਾ ਨਾਲ (ਸਿਮਰਨ ਦੀ ਰਾਹੀਂ) ਜਾਣ-ਪਛਾਣ ਬਣਾ ਲੈਂਦਾ ਹੈ ਤਾਂ (ਦੁਨੀਆ ਦੇ ਕਾਰ-ਵਿਹਾਰ ਕਰਦਿਆਂ ਭੀ) ਉਸ ਦਾ ਮਨ ਠੰਢਾ-ਠਾਰ ਰਹਿੰਦਾ ਹੈ। ਜਿਸ (ਮਾਇਆ ਦੀ ਮਲਕੀਅਤ ਦੀ) ਅੱਗ ਨੇ ਸਾਰਾ ਸੰਸਾਰ ਸਾੜ ਦਿੱਤਾ ਹੈ, ਬੰਦਗੀ ਕਰਨ ਵਾਲੇ ਮਨੁੱਖ ਵਾਸਤੇ ਉਹ ਪਾਣੀ (ਵਰਗੀ ਠੰਢੀ) ਰਹਿੰਦੀ ਹੈ ।।੧੭੫।।— % &

-


30 JAN 2022 AT 19:36

ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥
ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥੧੭੪॥
✍️ਭਗਤ ਕਬੀਰ ਜੀ

ਹੇ ਕਬੀਰ! (ਹਰਿ-ਚਰਨਾਂ ਵਿਚ ਚਿੱਤ ਲਾਣ ਦੀ ਹੀ ਇਹ ਬਰਕਤਿ ਹੈ ਕਿ) ਸੰਤ ਆਪਣਾ ਸ਼ਾਂਤ ਸੁਭਾਉ ਨਹੀਂ ਛੱਡਦਾ, ਭਾਵੇਂ ਉਸ ਨੂੰ ਕ੍ਰੋੜਾਂ ਭੈੜੇ ਬੰਦਿਆਂ ਨਾਲ ਵਾਹ ਪੈਂਦਾ ਰਹੇ। ਚੰਦਨ ਦਾ ਬੂਟਾ ਸੱਪਾਂ ਨਾਲ ਘਿਰਿਆ ਰਹਿੰਦਾ ਹੈ, ਪਰ ਉਹ ਆਪਣੀ ਅੰਦਰਲੀ ਠੰਢਕ ਨਹੀਂ ਤਿਆਗਦਾ ।।੧੭੪।।— % &

-


30 JAN 2022 AT 19:34

ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥
ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥੧੭੪॥
✍️ਭਗਤ ਕਬੀਰ ਜੀ

ਹੇ ਕਬੀਰ! (ਹਰਿ-ਚਰਨਾਂ ਵਿਚ ਚਿੱਤ ਲਾਣ ਦੀ ਹੀ ਇਹ ਬਰਕਤਿ ਹੈ ਕਿ) ਸੰਤ ਆਪਣਾ ਸ਼ਾਂਤ ਸੁਭਾਉ ਨਹੀਂ ਛੱਡਦਾ, ਭਾਵੇਂ ਉਸ ਨੂੰ ਕ੍ਰੋੜਾਂ ਭੈੜੇ ਬੰਦਿਆਂ ਨਾਲ ਵਾਹ ਪੈਂਦਾ ਰਹੇ। ਚੰਦਨ ਦਾ ਬੂਟਾ ਸੱਪਾਂ ਨਾਲ ਘਿਰਿਆ ਰਹਿੰਦਾ ਹੈ, ਪਰ ਉਹ ਆਪਣੀ ਅੰਦਰਲੀ ਠੰਢਕ ਨਹੀਂ ਤਿਆਗਦਾ ।।੧੭੪।।— % &

-


28 JAN 2022 AT 17:04

ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥
ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥੧੭੩॥
✍️ਭਗਤ ਕਬੀਰ ਜੀ

ਹੇ ਕਬੀਰ! ਵਿੱਦਿਆ ਦੀ ਰਾਹੀਂ ਵਿਚਾਰਵਾਨ ਬਣ ਕੇ ਪ੍ਰਭੂ-ਚਰਨਾਂ ਵਿਚ ਚਿੱਤ ਜੋੜ (ਭਾਵ, ਹੇ ਭਾਈ! ਜੇ ਤੈਨੂੰ ਵਿੱਦਿਆ ਹਾਸਲ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਸ ਦੀ ਰਾਹੀਂ ਦੁਨੀਆ ਦੀਆਂ ਮਲਕੀਅਤਾਂ ਵਿਚ ਖਿੱਝਣ ਦੇ ਥਾਂ ਵਿਚਾਰਵਾਨ ਬਣ ਅਤੇ ਪਰਮਾਤਮਾ ਦਾ ਸਿਮਰਨ ਕਰ) । (ਇਸ ਪ੍ਰਭੂ-ਯਾਦ ਦੀ ਬਰਕਤਿ ਨਾਲ) ਦੁਨੀਆ ਵਾਲੇ ਸਹਸੇ-ਦਾਝਨ ਦੂਰ ਕਰ, ਚਿੰਤਾ ਵਾਲੇ ਸਾਰੇ ਲੇਖੇ ਹੀ ਭਗਤੀ ਦੇ ਪਰਵਾਹ ਵਿਚ ਰੋੜ੍ਹ ਦੇਹ ।।੧੭੩।।— % &

-


27 JAN 2022 AT 17:27

ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ ॥
ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ ॥੧੭੨॥
✍️ਭਗਤ ਕਬੀਰ ਜੀ

ਹੇ ਕਬੀਰ! ਇਹ ਜਗਤ, ਮਾਨੋ, ਲੱਕੜ ਦਾ ਮਕਾਨ ਹੈ ਜਿਸ ਨੂੰ ਹਰ ਪਾਸੇ ਵਲੋਂ (ਮੱਲਾਂ ਮੱਲਣ ਦੀ) ਅੱਗ ਲੱਗੀ ਹੋਈ ਹੈ; (ਜੋ ਮਨੁੱਖ ਆਪਣੇ ਵਲੋਂ) ਸਿਆਣੇ (ਬਣ ਕੇ ਇਸ ਅੱਗ ਦੇ ਵਿਚ ਹੀ ਬੈਠੇ ਰਹਿੰਦੇ ਹਨ ਉਹ) ਸੜ ਮਰਦੇ ਹਨ, (ਜੋ ਇਹਨਾਂ ਸਿਆਣਿਆਂ ਦੇ ਭਾਣੇ) ਮੂਰਖ (ਹਨ ਉਹ) ਇਸ ਅੱਗ ਤੋਂ ਦੂਰ ਪਰੇ ਭੱਜ ਕੇ (ਸੜਨੋਂ) ਬਚ ਜਾਂਦੇ ਹਨ ।।੧੭੨।।— % &

-


25 JAN 2022 AT 10:14

ਕਿਆ ਲਿਖੂੰ ਸੱਭ ਕੁਝ ਤੋ ਲਿਖਾ ਹੂਆ ਹੈ
ਕਿਆ ਖਰੀਦੂੰ ਸੱਭ ਕੁਝ ਤੋ ਬਿਕਾ ਹੂਆ ਹੈ
ਮੈ ਕੰਗਾਲ ਹੂੰ ਸੱਭ ਕੁੱਛ ਪਾਸ ਹੋਤੇ ਹੂਏ ਭੀ
ਤੂੰ ਬਤਾ ਤੇਰੇ ਪਾਸ ਕਿਆ ਟਿਕਾ ਹੂਆ ਹੈ...

-


25 JAN 2022 AT 9:24

ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥
ਏ ਦੁਇ ਅਖਰ ਨਾ ਖਿਸਹਿ ਸੋ ਗਹਿ ਰਹਿਓ ਕਬੀਰੁ ॥੧੭੧॥
✍️ਭਗਤ ਕਬੀਰ ਜੀ

ਹੇ ਕਬੀਰ! (ਜਿਵੇਂ ਸੂਰਜ ਦੇ ਤੇਜ-ਪ੍ਰਤਾਪ ਕਰਕੇ) ਪਰਭਾਤ ਵੇਲੇ ਤਾਰੇ (ਜੋ ਰਾਤ ਦੀ ਟਿਕਵੀਂ ਸ਼ਾਂਤੀ ਵਿਚ ਚਮਕ ਰਹੇ ਹੁੰਦੇ ਹਨ) ਮੱਧਮ ਪੈਂਦੇ ਜਾਂਦੇ ਹਨ; ਤਿਵੇਂ ਮਲਕੀਅਤਾਂ ਤੋਂ ਪੈਦਾ ਹੋਈ ਅੰਦਰਲੀ ਤਪਸ਼ ਦੇ ਕਾਰਨ ਗਿਆਨ ਇੰਦ੍ਰਿਆਂ ਵਿਚੋਂ ਪ੍ਰਭੂ ਵਾਲੇ ਪਾਸੇ ਦੀ ਲੋ ਘਟਦੀ ਜਾਂਦੀ ਹੈ। ਸਿਰਫ਼ ਇਕ ਪ੍ਰਭੂ-ਨਾਮ ਹੀ ਹੈਂ ਜੋ ਮਲਕੀਅਤਾਂ ਦੀ ਤਪਸ਼ ਦੇ ਅਸਰ ਤੋਂ ਪਰੇ ਰਹਿੰਦਾ ਹੈ। ਕਬੀਰ (ਦੁਨੀਆ ਦੀਆਂ ਮੱਲਾਂ ਮੱਲਣ ਦੇ ਥਾਂ) ਉਸ ਨਾਮ ਨੂੰ ਸਾਂਭੀ ਬੈਠਾ ਹੈ ।।੧੭੧।।

-


20 JAN 2022 AT 14:02

ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥
ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥
✍️ਭਗਤ ਕਬੀਰ ਜੀ

ਹੇ ਕਬੀਰ! ਸਰੋਵਰ ਕੰਢਿਆਂ ਤਕ ਨਕਾ-ਨਕ (ਪਾਣੀ ਨਾਲ) ਭਰਿਆ ਹੋਇਆ ਹੈ, (ਪਰ "ਦਾਵੈ ਦਾਝਨੁ" ਦੇ ਕਾਰਨ ਇਹ ਪਾਣੀ ਕਿਸੇ ਨੂੰ ਦਿੱਸਦਾ ਹੀ ਨਹੀਂ, ਇਸ ਵਾਸਤੇ) ਕੋਈ ਮਨੁੱਖ ਇਹ ਪਾਣੀ ਪੀ ਨਹੀਂ ਸਕਦਾ। ਹੇ ਕਬੀਰ! (ਤੂੰ ਇਸ 'ਦਾਝਨ' ਤੋਂ ਬਚ ਗਿਆ) ਚੰਗੇ ਭਾਗਾਂ ਨਾਲ ਤੈਨੂੰ ਇਹ ਪਾਣੀ ਦਿੱਸ ਪਿਆ ਹੈ, ਤੂੰ ਹੁਣ (ਪਿਆਲੇ) ਭਰ ਭਰ ਕੇ ਪੀ (ਮੌਜ ਨਾਲ ਸੁਆਸ ਸੁਆਸ ਨਾਮ ਜਪ) ।।੧੭੦।।

-


8 MAY 2020 AT 15:39

सोचना जरूर एक बार

हर गली हर मोड़ पे राह जाती लड़की को देख कर गन्दे इशारे ,बुरे COMMENTS ( माल,आइटम, वो तेरी भाभी और ना जाने क्या-क्या? ) बोलने वालो .थोड़ा अक्ल से काम लो कल को जब खुद की बीवी , बेटी और बहू घर से निकलेगी तो, किस किस मोड़ पे जाके पहरा दोगे ?

-


Fetching Jagpreet Singh Quotes